ਹੈਦਰਾਬਾਦ: ਏਆਈਐਮਆਈਐਮ ਦੇ ਪ੍ਰਧਾਨ ਅਸਦੂਦੀਨ ਓਵੈਸੀ ਨੇ ਅੱਜ ਆਸ ਜਤਾਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਜ਼ਾਦੀ ਦਿਵਸ ਮੌਕੇ ਆਪਣੇ ਭਾਸ਼ਣ ਵਿਚ ਹਰਿਆਣਾ ਦੇ ਨੂਹ ’ਚ ਢਾਹੀਆਂ ਗਈਆਂ ਉਸਾਰੀਆਂ ਤੇ ਨਿਸ਼ਾਨਾ ਬਣਾ ਕੇ ਕੀਤੀ ਗਈ ਹਿੰਸਾ ਦੀ ਨਿਖੇਧੀ ਕਰਨਗੇ। ਓਵੈਸੀ ਨੇ ਕਿਹਾ ਕਿ ਇਕ ਪਾਸੇ ਮੁਸਲਮਾਨਾਂ ਵਿਰੁੱਧ ਬੁਲਡੋਜ਼ਰ ਵਰਤੇ ਜਾ ਰਹੇ ਹਨ ਤੇ ਦੂਜੇ ਪਾਸੇ ਦਿੱਲੀ ਵਿਚ ਉਨ੍ਹਾਂ ਦੇ ਘਰ ਉਤੇ ਹਮਲਾ ਕੀਤਾ ਜਾ ਰਿਹਾ ਹੈ।