ਗੁਰਦਾਸਪੁਰ, 28 ਅਪ੍ਰੈਲ : ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਸੂਬੇ ਭਰ ਦੇ ਜ਼ਿਲੇ ਦੇ ਸਰਕਾਰੀ ਹਸਪਤਾਲਾ ਵਿੱਚ ਮਰੀਜਾਂ ਦੀ ਸਿਹਤ ਸੰਭਾਲ ਅਤੇ ਸਫਾਈ ਨੂੰ ਲੈ ਕੇ ‘ਨੈਸ਼ਨਲ ਫਲੈਗਸ਼ਿਪ ਪ੍ਰੋਗਰਾਮ ਕਾਇਆ ਕਲਪ’ ਸ਼ੁਰੂ ਕੀਤਾ ਗਿਆ ਸੀ। ਪੰਜਾਬ ਸਰਕਾਰ ਵਲੋਂ ਸਮੁੱਚੇ ਜ਼ਿਲ•ਾ ਹਸਪਤਾਲਾਂ ਦੀ ਪੀਅਰ ਅਸੈਸਮੈਂਟ ਤੋਂ ਬਾਅਦ ਚੁਣੇ ਗਏ ਹਸਪਤਾਲਾਂ ਦੀਆ ਟੀਮਾਂ ਵਲੋਂ ਕਾਇਆ ਕਲਪ ਕੀਤੀ ਗਈ। ਸਰਵੇ ਦੌਰਾਨ ਜਿਲਾ ਗੁਰਦਾਸਪੁਰ ਦਾ ਸਿਵਲ ਹਸਪਤਾਲ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਵਲੋਂ ਪਹਿਲੇ ਸਥਾਨ ‘ਤੇ ਆਇਆ ਹੈ। ਇਸ ਦੀ ਪ੍ਰਾਪਤੀ ਅਤੇ ਕਾਮਯਾਬੀ ਤੇ ਸਮੂਹ ਇਲਾਕਾ ਨਿਵਾਸੀਆਂ ਅਤੇ ਸਟਾਫ ਮੈਂਬਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

          ਸਿਵਲ ਸਰਜਨ ਨੇ ਦੱਸਿਆ ਕਿ ਜਿਲ•ੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਯੋਗ ਅਗਵਾਈ ਸਦਕਾ ਸਾਡਾ ਜਿਲ•ਾ ਹਸਪਤਾਲ ਪੂਰੇ ਪੰਜਾਬ ਵਿੱਚੋਂ ਪਹਿਲੇ ਸਥਾਨ ਤੇ ਆਇਆ ਹੈ। ਸਿਹਤ ਵਿਭਾਗ ਦੇ ਕਰਮਚਾਰੀਆਂ/ਅਧਿਕਾਰੀਆਂ ਜਿਨਾਂ ਨੇ ਦਿਨ ਰਾਤ ਮਿਹਨਤ ਕਰਕੇ ਜਿਲ•ਾ ਹਸਪਤਾਲ ਨੂੰ ਸੱਤਵੇਂ ਸਥਾਨ ਤੋਂ ਪਹਿਲੇ ਸਥਾਨ ਤੇ ਲਿਆਉਂਦਾ ਹੈ। ਸਿਵਲ ਸਰਜਨ ਨੇ ਡਿਪਟੀ ਕਮਿਸ਼ਨਰ ਨੂੰ ਵਿਸਵਾਸ਼ ਦੁਆਇਆ ਕਿ ਆਉਣ ਵਾਲੇ ਸਮੇਂ ਵਿੱਚ ਸਿਹਤ ਵਿਭਾਗ ਦਾ ਸਟਾਫ ਪੂਰੀ ਲਗਨ ਅਤੇ ਮਿਹਨਤ ਨਾਲ ਹਸਪਤਾਲ ਵਿੱਚ ਆਉਣ ਵਾਲੇ ਮਰੀਜਾਂ ਦੀ ਦੇਖ-ਭਾਲ ਕਰੇਗਾ।

ਦੱਸਣਯੋਗ ਹੈ ਕਿ ‘ਨੈਸ਼ਨਲ ਫਲੈਗਸ਼ਿਪ ਪ੍ਰੋਗਰਾਮ ਕਾਇਆ ਕਲਪ’ ਤਹਿਤ ਪਹਿਲੇ ਸਥਾਨ ‘ਤੇ ਆਉਣ ਵਾਲੇ ਹਸਪਤਾਲ ਨੂੰ 25 ਲੱਖ ਰੁਪਏ ਦਾ ਇਨਾਮ ਦਿੱਤਾ ਜਾਂਦਾ ਹੈ, ਜਿਸ ਨਾਲ ਹਸਪਤਾਲ ਦੇ ਵੱਖ-ਵੱਖ ਵਿਕਾਸ ਕੰਮ ਕਰਵਾਏ ਜਾਣਗੇ।