ਨਵੀਂ ਦਿੱਲੀ, 20 ਮਈ

ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਵੱਲੋਂ ਸਤੰਬਰ 2023 ਤੋਂ ਬਾਅਦ 2000 ਰੁਪਏ ਦੇ ਨੋਟ ਬੰਦ ਕਰਨ ਦੇ ਐਲਾਨ ਤੋਂ ਬਾਅਦ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਕੇਂਦਰ ‘ਤੇ ਨਿਸ਼ਾਨਾ ਸਾਧਿਆ ਅਤੇ ਪੁੱਛਿਆ ਕੀ ਇਹ ‘ਦੂਜੀ ਨੋਟਬੰਦੀ’ ਹੈ। ਉਨ੍ਹਾਂ ਕਿਹਾ ਕਿ ਨੋਟਬੰਦੀ ਦੇ ਗਲਤ ਫੈਸਲੇ ‘ਤੇ ਪਰਦਾ ਪਾਉਣ ਲਈ ਇਹ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਪੂਰੀ ਸੱਚਾਈ ਨਿਰਪੱਖ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।