ਨਵੀਂ ਦਿੱਲੀ, 6 ਮਾਰਚ
ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਟੀਮ ਅੱਜ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਦੇ ਘਰ ’ਤੇ ਨੌਕਰੀ ਦੇ ਬਦਲੇ ਕਥਿਤ ਜ਼ਮੀਨ ਘੁਪਲੇ ਦੇ ਮਾਮਲੇ ਦੀ ਜਾਂਚ ਲਈ ਪਹੁੰਚੀ। ਅਧਿਕਾਰੀਆਂ ਨੇ ਦੱਸਿਆ ਕਿ ਰਿਹਾਇਸ਼ ‘ਤੇ ਕੋਈ ਤਲਾਸ਼ੀ ਜਾਂ ਛਾਪੇਮਾਰੀ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੇ ਇਸ ਮਾਮਲੇ ਵਿੱਚ ਪਹਿਲਾਂ ਹੀ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ ਅਤੇ ਵਿਸ਼ੇਸ਼ ਅਦਾਲਤ ਨੇ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰਾਂ ਨੂੰ 15 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।