ਨੰਗਲ : ਬੀਤੇ ਦਿਨੀ ਦੇਰ ਰਾਤ ਨੰਗਲ ਦੇ ਨਾਲ ਲੱਗਦੇ ਪਿੰਡ ਗੋਹਲਣੀ ਵਿੱਚ ਕੁਝ ਨੌਜਵਾਨਾਂ ਨੇ ਪੁਰਾਣੀ ਰੰਜ਼ਿਸ਼ ਦੇ ਚਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ| ਡੀਐਸਪੀ ਨੰਗਲ ਸਤੀਸ਼ ਕੁਮਾਰ ਨੇ ਦੱਸਿਆ ਕਿ ਪਿੰਡ ਪਲਾਸੀ ਦੇ ਮਨਜਿੰਦਰ ਸਿੰੰਘ ਦੀ ਪਤਨੀ ਦਾ ਇਲਾਜ ਹਸਪਤਾਲ ’ਚ ਹੋ ਰਿਹਾ ਸੀ ਜਿਥੇ ਕੁਝ ਨੌਜਵਾਨਾਂ ਨੇ ਪੁਰਾਣੀ ਰੰਜਿਸ਼ ਤਹਿਤ ਤੇਜ਼ਧਾਰ ਹਥਿਆਰਾਂ ਨਾਲ ਮਨਜਿੰਦਰ ਸਿੰਘ ’ਤੇ ਹਮਲਾ ਕਰ ਦਿੱਤਾ| ਇਸ ਹਮਲੇ ਵਿੱਚ ਮਨਜਿੰਦਰ ਸਿੰਘ ਗੰਭੀਰ ਰੁਪ ਵਿੱਚ ਜਖ਼ਮੀ ਹੋ ਗਿਆ ਜਿਸ ਨੂੰ ਇਲਾਜ ਲਈ ਅਨੰਦਪੁਰ ਸਾਹਿਬ ਲੈ ਕੇ ਗਏ ਜਿਥੇ ਡਾਕਟਰਾਂ ਨੇ ਮਨਜਿੰਦਰ ਸਿੰਘ ਨੂੰ ਪੀਜੀਆਈ ਰੈਫਰ ਕਰ ਦਿੱਤਾ ਜਿੱਥੇ ਉਸ ਦੀ ਮੌਤ ਹੋ ਗਈ| ਸਤੀਸ਼ ਕੁਮਾਰ ਨੇ ਦੱਸਿਆ ਕਿ ਹਮਲਾਵਰ ਨੌਜਵਾਨ ਹਮਲਾ ਕਰਨ ਉਪੰਰਤ ਹਸਪਤਾਲ ਵਿੱਚ ਲੱਗੇ ਡੀ.ਬੀ.ਆਰ ਨੂੰ ਵੀ ਲੈ ਗਏ| ਉਨ੍ਹਾਂ ਦੱਸਿਆ ਕਿ ਮਿ੍ਤਕ ਤੇ ਹਮਲਾਵਰ ਇਕੋ ਹੀ ਪਿੰਡ ਦੇ ਵਾਸੀ ਹਨ| ਉਨ੍ਹਾਂ ਦੱਸਿਆ ਕਿ ਮਨਜਿੰਦਰ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਅਧਾਰ ’ਤੇ 6 ਲੋਕਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਹੈ।