ਪਟਿਆਲਾ, 10 ਨਵੰਬਰ

ਨਾਜਾਇਜ਼ ਚੱਲਦੀਆਂ ਬੱਸਾਂ ਦੇ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪਟਿਆਲਾ ਜ਼ਿਲ੍ਹੇ ਅੰਦਰ ਅਧੂਰੇ ਕਾਗਜ਼ਾਂ ਕਾਰਨ ਔਰਬਿਟ ਕੰਪਨੀ ਦੀਆਂ ਦੋ ਬੱਸਾਂ ਬੰਦ ਕਰ ਦਿੱਤੀਆਂ। ਇਸ ਤੋਂ ਇਲਾਵਾ ਓਵਰਲੋਡ ਟਿੱਪਰ ਵੀ ਬੰਦ ਕੀਤਾ ਗਿਆ ਹੈ। ਮੰਤਰੀ ਨੇ ਇਹ ਕਾਰਵਾਈ ਰਾਜਪੁਰਾ ਵਿੱਚ ਉਦੋਂ ਕੀਤੀ ਜਦੋਂ ਉਹ ਪਟਿਆਲਾ ਤੋਂ ਚੰਡੀਗੜ੍ਹ ਰਹੇ ਸਨ ਤਾਂ ਉਨ੍ਹਾਂ ਨੇ ਰਸਤੇ ਵਿਚ ਰੋਕ ਕੇ ਬੱਸਾਂ ਦੀ ਚੈਕਿੰਗ ਸ਼ੁਰੂ ਕੀਤੀ, ਜਿਸ ਦੌਰਾਨ ਔਰਬਿਟ ਕੰਪਨੀ ਦੀਆਂ ਦੋ ਬੱਸਾਂ ਦੇ ਦਸਤਾਵੇਜ਼ ਪੂਰੇ ਨਾ ਹੋਣ ਦੀ ਸੂਰਤ ਵਿੱਚ ਇਹ ਦੋਵੇਂ ਬੱਸਾਂ ਬੰਦ ਕਰ ਦਿੱਤੀਆਂ ਗਈਆਂ। ਇਕ ਟਿੱਪਰ ਵਿੱਚ ਨਿਰਧਾਰਤ ਨਿਯਮਾਂ ਤੋਂ ਵੱਧ ਮਾਲ ਭਰਿਆ ਹੋਣ ਕਾਰਨ ਟਿੱਪਰ ਵੀ ਬੰਦ ਕਰ ਦਿੱਤਾ ਗਿਆ।