ਪਟਿਆਲਾ, 20 ਫਰਵਰੀ
ਦੰਦਾਂ ਦੀ ਜਾਂਚ ਲਈ ਬੇਅੰਤ ਸਿੰਘ ਬੰਬ ਕਾਂਡ ਦੇ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਭਾਰੀ ਸੁਰੱਖਿਆ ਹੇਠ ਪਟਿਆਲਾ ਕੇਂਦਰੀ ਜੇਲ੍ਹ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਕਾਲੀ ਹਨ ਤੇ ਅਕਾਲੀ ਹੀ ਰਹਿਣਗੇ। ਮੁਹਾਲੀ ’ਚ ਲੱਗੇ ਇਨਸਾਫ਼ ਮੋਰਚੇ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ।