ਪਟਿਆਲਾ, 4 ਮਈ

ਨਾਭਾ ਰੋਡ ’ਤੇ ਅੱਜ ਹਥਿਆਰਬੰਦ ਵਿਅਕਤੀਆਂ ਨੇ ਸਰਕਾਰੀ ਠੇਕੇਦਾਰ ਦਰਸ਼ਨ ਸਿੰਗਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਉਸ ਨੂੰ ਪੰਜ ਗੋਲੀਆਂ ਲੱਗੀਆਂ ਅਤੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਸੁਨਾਮ ਦਾ ਵਾਸੀ ਸੀ ਤੇ ਇਹ ਹਮਲਾ ਸਵੇਰੇ ਕਰੀਬ ਸਵਾ ਦਸ ਵਜੇ ਹੋਇਆ। ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।