ਪਟਿਆਲਾ, 24 ਨਵੰਬਰ
ਇਥੇ ਪੰਜਾਬੀ ਯੂਨੀਵਰਸਿਟੀ ਕੈਂਪਸ ਪੁੱਜੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਈਟੀਟੀ ਤੇ ਹੋਰ ਵੱਖ ਵੱਖ ਅਧਿਆਪਕ ਯੂਨੀਅਨਾਂ ਤੇ ਮੁਲਾਜ਼ਮਾਂ ਵੱਲੋਂ ਵਿਰੋਧ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਕਾਲੀਆਂ ਝੰਡੀਆ ਵੀ ਵਿਖਾਈਆ। ਉਧਰ ਪ੍ਰਸ਼ਨਕਾਰੀਆਂ ਅਤੇ ਪੁਲੀਸ ਵਿਚਕਾਰ ਧੱਕਾ-ਮੁੱਕੀ ਵੀ ਹੋਈ ਪਰ ਪੁਲੀਸ ਨੇ ਜਲਦੀ ਹੀ ਸਥਿਤੀ ’ਤੇ ਕਾਬੂ ਪਾ ਲਿਆ।