ਹੁਸ਼ਿਆਰਪੁਰ, 30 ਮਈ: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਕੋਵਿਡ-19 ਦੇ ਚੱਲਦਿਆਂ ਸਾਵਧਾਨੀਆਂ ਕਾਰਨ ਬੰਦ ਕੀਤੇ ਗਏ ਸੇਵਾ ਕੇਂਦਰਾਂ ਨੂੰ ਲੋਕਾਂ ਦੀਆਂ ਸੁਵਿਧਾਵਾਂ ਨੂੰ ਦੇਖਦੇ ਹੋਏ 11 ਮਈ ਤੋਂ ਦੁਬਾਰਾ ਖੋਲ• ਦਿੱਤੇ ਗਏ ਹਨ ਅਤੇ ਹੁਣ ਲੋਕ ਆਪਣੇ ਕੰਮ-ਕਾਜ ਸਬੰਧੀ ਸੇਵਾ ਕੇਂਦਰਾਂ ਵਿੱਚ ਆ ਸਕਦੇ ਹਨ। ਉਨ•ਾਂ ਕਿਹਾ ਕਿ ਜ਼ਿਲ•ੇ ਦੇ ਸਾਰੇ 25 ਸੇਵਾ ਕੇਂਦਰਾਂ ਵਿੱਚ ਲੋਕਾਂ ਲਈ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 11 ਮਈ ਤੋਂ ਲੈ ਕੇ ਹੁਣ ਤੱਕ ਜ਼ਿਲ•ੇ ਵਿੱਚ ਸੇਵਾਵਾਂ ਪ੍ਰਦਾਨ ਕਰ ਰਹੇ ਸੇਵਾ ਕੇਂਦਰਾਂ ਵਿੱਚ 4510 ਅਰਜ਼ੀਆਂ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਹਾਸਲ ਕਰਨ ਲਈ ਪ੍ਰਾਪਤ ਹੋਈਆਂ ਹਨ। ਉਨ•ਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਸਬੰਧੀ ਇਨ•ਾਂ ਅਰਜ਼ੀਆਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਭੇਜ ਦਿੱਤਾ ਗਿਆ ਹੈ। ਉਨ•ਾਂ ਦੱਸਿਆ ਕਿ ਜ਼ਿਲ•ੇ ਦੇ ਸਾਰੇ ਸੇਵਾ ਕੇਂਦਰ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ•ੇ ਰਹਿਣਗੇ ਅਤੇ ਇਸ ਸਮੇਂ ਦੌਰਾਨ ਲੋਕ ਇਨ•ਾਂ ਸੇਵਾ ਕੇਂਦਰਾਂ ਵਿੱਚ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ।

ਅਪਨੀਤ ਰਿਆਤ ਨੇ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਆਉਣ ਵਾਲੇ ਆਮ ਲੋਕਾਂ ਲਈ ਹੱਥ ਧੌਣ, ਸੈਨੇਟਾਈਜ਼, ਮਾਸਕ, ਸਮਾਜਿਕ ਦੂਰੀ ਆਦਿ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ, ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ•ਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਰ ਤੋਂ ਨਿਕਲਣ ਸਮੇਂ ਮਾਸਕ ਦਾ ਪ੍ਰਯੋਗ ਜ਼ਰੂਰ ਕਰਨ। ਉਨ•ਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਉਨ•ਾਂ ਦੇ ਬਚਾਅ ਲਈ ਸਮਾਜਿਕ ਦੂਰੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ, ਇਸ ਲਈ ਉਹ ਭੀੜ ਨਾ ਕਰਨ, ਬਲਕਿ ਸਮਾਜਿਕ ਦੂਰੀ ਬਣਾਏ ਰੱਖਦੇ ਹੋਏ ਆਪਣੀ ਵਾਰੀ ਦਾ ਇੰਤਜ਼ਾਰ ਕਰਨ।