ਨਵੀਂ ਦਿੱਲੀ, 18 ਅਗਸਤ-ਇਥੋਂ ਦੀ ਅਦਾਲਤ ਨੇ ਅੱਜ ਸੀਨੀਅਰ ਕਾਂਗਰਸੀ ਆਗੂ ਸ਼ਸ਼ੀ ਥਰੂਰ ਨੂੰ ਉਨ੍ਹਾਂ ਦੀ ਪਤਨੀ ਸੁਨੰਦਾ ਪੁਸ਼ਕਰ ਹੋਟਲ ਵਿੱਚ ਹੋਈ ਮੌਤ ਦੇ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਆਨਲਾਈਨ ਸੁਣਵਾਈ ਕਰਦਿਆਂ ਇਹ ਹੁਕਮ ਸੁਣਾਇਆ। ਜੱਜ ਦਾ ਧੰਨਵਾਦ ਪ੍ਰਗਟ ਕਰਦਿਆਂ ਥਰੂਰ ਨੇ ਕਿਹਾ ਕਿ ਪਿਛਲੇ 7 ਸਾਲ ਬੜੇ ਤਕਲੀਫ਼ਦੇਹ ਸਨ ਤੇ ਇਸ ਇਸ ਫੈਸਲੇ ਨਾਲ “ਵੱਡੀ ਰਾਹਤ” ਮਿਲੀ ਹੈ।