ਨਵੀਂ ਦਿੱਲੀ, 2 ਜੂਨ
ਭਾਰਤੀ ਮਹਿਲਾ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੂੰ ਮਾਣਮੱਤੇ ਰਾਜੀਵ ਗਾਂਧੀ ਖੇਲ ਰਤਨ ਐਵਾਰਡ ਲਈ ਨਾਮਜ਼ਦ ਕੀਤਾ ਗਿਆ ਹੈ ਜਦੋਂਕਿ ਹਾਕੀ ਇੰਡੀਆ ਨੇ ਅਰਜੁਨ ਐਵਾਰਡ ਲਈ ਵੰਦਨਾ ਕਟਾਰੀਆ, ਮੋਨਿਕਾ ਤੇ ਹਰਮਨਪ੍ਰੀਤ ਸਿੰਘ ਦੇ ਨਾਵਾਂ ਦੀ ਸਿਫਾਰਿਸ਼ ਕੀਤੀ ਹੈ। ਰਾਣੀ ਦੀ ਅਗਵਾਈ ਵਿੱਚ ਭਾਰਤੀ ਟੀਮ ਨੇ ਸਾਲ 2017 ਵਿੱਚ ਮਹਿਲਾ ਏਸ਼ੀਆ ਕੱਪ ਵਿੱਚ ਇਤਿਹਾਸਕ ਜਿੱਤ ਦਰਜ ਕਰਨ ਦੇ ਨਾਲ 2018 ਏਸ਼ਿਆਈ ਖੇਡਾਂ ਵਿੱਚ ਦੇਸ਼ ਲਈ ਚਾਂਦੀ ਦਾ ਤਗ਼ਮਾ ਜਿੱਤਿਆ ਸੀ।