ਵਿਭਾਗ ‘ਤੇ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਲਾਏ ਦੋਸ਼
ਪੰਜਾਬ ਸਰਕਾਰ ਦੀਆਂ ਵਾਅਦਾ ਖਿਲਾਫੀਆਂ ਤੋਂ ਅੱਕੇ ਪੰਜਾਬ ਰੋਡਵੇਜ਼ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ 4 ਹਜ਼ਾਰ ਦੇ ਕਰੀਬ ਮੁਲਾਜ਼ਮਾਂ ਨੇ ਤਿੰਨ ਰੋਜ਼ਾਂ ਹੜਤਾਲ ਮੰਗਲਵਾਰ ਤੋਂ ਕਰਨ ਦਾ ਐਲਾਨ ਕੀਤਾ ਹੈ।ਜਿਸਦੇ ਨਾਲ ਪੰਜਾਬ ਸਰਕਾਰ ਨੂੰ ਲੱਖਾਂ ਰੁਪਏ ਦਾ ਘਾਟਾ ਪਵੇਗਾ ਅਤੇ ਸਵਾਰੀਆਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪਵੇਗਾ।

ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾਂ ਨੇ ਹੜਤਾਲ ਦੇ ਐਲਾਨ ਤੋਂ ਬਾਅਦ ਵਿਭਾਗ ਦੇ ਸਕੈਟਰੀ ਅਤੇ ਡਾਇਰੈਕਟਰ ਨੂੰ ਯੂਨੀਅਨ ਦੇ ਨੁਮਾਇੰਦਿਆਂ ਨੂੰ ਮਨਾਉਣ ਲਈ ਦੇਰ ਰਾਤ ਮੀਟਿੰਗ ਕਰਵਾੳੇਣ ਲਈ ਕਿਹਾ ਸੀ ਪਰ ਯੂਨੀਅਨ ਦੇ ਨੁਮਾਇੰਦਿਆਂ ਨੇ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ। ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਹੈ ਕਿ ਉਨਾਂ ਨੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਕਰਕੇ ਜਾਣੂ ਕਰਵਾ ਦਿੱਤਾ ਸੀ।ਉੱਚ ਅਧਿਕਾਰੀਆਂ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਚਲਦੀ ਲਾਗੂ ਕਰਵਾੳੇਣ ਦਾ ਭਰੋਸਾ ਦਿੰਦੇ ਰਹੇ।ਪਰ ਅੱਜ ਤੱਕ ਉਨ੍ਹਾਂ ਦੀਆਂ ਮੰਗਾਂ ਬਾਰੇ ਕੋਈ ਫੈਸਲਾ ਨਹੀਂ ਹੋ ਸਕਿਆ ਹੈ।

ਉਨ੍ਹਾਂ ਦੱਸਿਆ ਕਿ 6 ਮਾਰਚ ਨੂੰ ਟਰਾਸਪੋਰਟ ਵਿਭਾਗ ਦੇ ਪ੍ਰਮੁੱਖ ਵਧੀਕ ਸਕੱਤਰ ਨੇ ਤਨਖਾਹਾਂ ਵਧਾਉਣ ਦਾ ਭਰੋਸਾ ਦਿੱਤਾ ਸੀ ਪਰ ਅੱਜ ਤੱਕ ਤਨਖਾਹਾਂ ਵਿੱਚ ਵਾਧਾ ਨਹੀਂ ਕੀਤਾ ਗਿਆ।ਵਿਭਾਗ ਦੇ ਅਧਿਕਾਰੀ ਅੱੱਜ ਯੂਨੀਅਨ ਆਗੂਆਂ ਦੀ ਸ਼ਾਮ ਨੂੰ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਟ ਰਹੇ ਹਨ ਪਰ ਯੂਨੀਅਨ ਦੇ ਕੁਝ ਆਗੂ ਦਾ ਸ਼ਾਮ ਦੀ ਮੀਟਿੰਗ ਵਿੱਚ ਪਹੁਮਚਣਾ ਮੁਸ਼ਕਿਲ ਹੈ।ਸ਼੍ਰੀ ਗਿੱਲ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ 21 ਜੂਨ ਦੀ ਮੀਟਿੰਗ ਸਫਲ ਨਾ ਹੋਣ ‘ਤੇ ਹੜਤਾਲ ਕਰਨ ਦਾ ਐਲਾਨ ਕੀਤਾ ਸੀ।ਇਸ ਲਈ ਵਿਭਾਗ ਨੂੰ ਮੀਟਿੰਗ ਸਵੇਰੇ ਕਰਵਾਉਣੀ ਚਾਹੀਦੀ ਸੀ।ਉਨ੍ਹਾਂ ਪਿਛਲੀ ਸਰਕਾਰ ਨੂੰ ਕਰੜੇ ਹੱਥੀ ਲੈਂਦੇ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਤੋਂ ਉਨ੍ਹਾਂ ਨੂੰ ਲਾਰੇ ਲਗਾਏ ਜਾ ਰਹੇ ਹਨ।

ਸ਼੍ਰੀ ਗਿੱਲ ਨੇ ਆਪਣੀਆਂ ਮੰਗਾਂ ਦੱਸਦੇ ਹੋਏ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ,ਠੇਕੇਦਾਰੀ ਸਿਸਟਮ ਨੂੰ ਖ਼ਤਮ ਕਰਨ, ਤਨਖ਼ਾਹਾਂ ਵਧਾਉਣਾ, ਰਿਪੋਰਟਾਂ ਦੀਆਂ ਸ਼ਰਤਾਂ ਨਰਮ ਕਰਕੇ ਮੁਲਾਜ਼ਮਾਂ ਨੂੰ ਡਿਊਟੀ ‘ਤੇ ਬਹਾਲ ਕਰਨਾ ਉਨਾਂ ਦੀਆਂ ਮੁੱਖ ਮੰਗਾਂ ਹਨ।ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀਆਂ ਮੰਗਾਂ ਤੋ ਇਲਾਵਾ ਬਾਕੀ ਸਾਰੀਆਂ ਮੰਗਾਂ ਵਿਭਾਗ ਵੱਲੋਂ ਮੰਨ ਲਈਆਂ ਸਨ ਪਰ ਵਿਭਾਗ ਵੱਲੋਂ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ ਹੈ