ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਪੰਜਾਬ ਵਿਧਾਨ ਸਭਾ ‘ਚ ਅਕਾਲੀ ਦਲ ਦੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਸੁਖਬੀਰ ਸਿੰਘ ਬਾਦਲ ਨੇ ਪਰਮਿੰਦਰ ਸਿੰਘ ਢੀਂਡਸਾ ਦਾ ਵਿਧਾਨ ਸਭਾ ‘ਚ ਪਾਰਟੀ ਦੇ ਵਿਧਾਇਕ ਦਲ ਦੇ ਨੇਤਾ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਇਸ ਸੰਬੰਧੀ ਜਾਣਕਾਰੀ ਪਾਰਟੀ ਨੇਤਾ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ।