ਚੰਡੀਗੜ੍ਹ- ਪੰਜਾਬ ਸਰਕਾਰ ਨੇ ਝੋਨੇ ਦੀ ਪਰਾਲ਼ੀ ਸਾੜਨ ਦੀ ਰੋਕਥਾਮ ਲਈ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਨੂੰ ਇਸ ਗੰਭੀਰ ਸਮੱਸਿਆ ਤੋਂ ਜਾਣੂ ਕਰਵਾਉਣ ਦਾ ਸੱਦਾ ਦਿੱਤਾ ਹੈ। ਇਸ ਤੋਂ ਇਲਾਵਾ ਝੋਨੇ ਦੀ ਖ਼ਰੀਦ ਦਾ ਰੋਜ਼ਾਨਾ ਜਾਇਜ਼ਾ ਲਿਆ ਜਾਵੇਗਾ ਤੇ ਇਸ ਲਈ 10 ਸੀਨੀਅਰ ਪ੍ਰਸ਼ਾਸਕੀ ਸਕੱਤਰਾਂ ਦੀ ਡਿਊਟੀ ਲਾਈ ਗਈ ਹੈ।
ਪਰਾਲੀ ਸਾੜਨ ਵਿਰੋਧੀ ਮੁਹਿੰਮ ਲਈ ਸੂਬੇ ਦੇ ਨੋਡਲ ਅਫ਼ਸਰ ਕਾਨ ਸਿੰਘ ਪੰਨੂ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਵਿਆਪਕ ਕਾਰਜ ਵਿੱਚ ਜੁਟੀਆਂ ਸਾਰੀਆਂ ਏਜੰਸੀਆਂ ਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ, ਤਾਂ ਜੋ ਝੋਨੇ ਦੀ ਬੇਰੋਕ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ।
ਸ੍ਰੀ ਪਨੂੰ ਨੇ ਦੱਸਿਆ ਕਿ ਜਿਹੜੇ ਅਧਿਕਾਰੀਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ; ਉਹ ਆਉਂਦੀ 4 ਅਕਤੂਬਰ ਤੋਂ ਆਪੋ-ਆਪਣੇ ਜਿ਼ਲ੍ਹਿਆਂ ਦਾ ਦੌਰਾ ਸ਼ੁਰੁ ਕਰਨਗੇ। ਇੰਝ ਪਰਾਲ਼ੀ ਸਾੜਨ ਵਾਲੇ ਕਿਸਾਨਾਂ `ਤੇ ਚੌਕਸ ਨਿਗਰਾਨੀ ਰੱਖੀ ਜਾਵੇਗੀ।