ਚੰਡੀਗੜ੍ਹ, 31 ਮਾਰਚ

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਹਿਲੀ ਅਪਰੈਲ ਤੋਂ ਰਾਜ ਵਿਚਲੇ ਸਕੂਲਾਂ ਦੇ ਸਮੇਂ ’ਚ ਤਬਦੀਲੀ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 1 ਅਪਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2 ਵਜੇ ਸਾਰੀ ਛੁੱਟੀ ਹੋਵੇਗੀ।