ਚੰਡੀਗੜ੍ਹ, 16 ਜੁਲਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟਵੀਟ ਕਰਕੇ ਕਿਹਾ ਕਿ ਉਹ ਬਿਜਲੀ ਗਰੰਟੀ ਸਬੰਧੀ ਬਹੁਤ ਵੱਡੀ ਖੁਸ਼ਖ਼ਬਰੀ ਪੰਜਾਬੀਆਂ ਨਾਲ ਸਾਂਝੀ ਕਰ ਰਹੇ ਹਨ। ਪਹਿਲੀ ਜੁਲਾਈ ਤੋਂ ਮੁਫ਼ਤ ਬਿਜਲੀ ਦਾ ਵਾਅਦਾ ਲਾਗੂ ਹੋ ਗਿਆ। ਜੁਲਾਈ-ਅਗਸਤ ਦਾ ਬਿੱਲ ਸਤੰਬਰ ਦੇ ਪਹਿਲੇ ਹਫ਼ਤੇ ਆਵੇਗਾ। ਖੁਸ਼ਖਬਰੀ ਹੈ ਕਿ ਲੱਗਪਗ 51 ਲੱਖ ਘਰਾਂ ਨੂੰ ਬਿਜਲੀ ਦਾ ਬਿੱਲ ਜ਼ੀਰੋ ਆਵੇਗਾ।