ਲੰਡਨ, 12 ਜੁਲਾਈ

ਇਥੇ ਭਾਰਤ ਤੇ ਇੰਗਲੈਂਡ ਦਰਮਿਆਨ ਪਹਿਲੇ ਇਕ ਰੋਜ਼ਾ ਮੈਚ ਵਿਚ ਇੰਗਲੈਂਡ ਦੀ ਸਾਰੀ ਟੀਮ 110 ਦੌੜਾਂ ਬਣਾ ਕੇ ਆਊਟ ਹੋ ਗਈ। ਭਾਰਤੀ ਟੀਮ ਨੇ ਟੀ20 ਲੜੀ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਅੱਜ ਇੰਗਲੈਂਡ ਦੇ ਬੱਲੇਬਾਜ਼ਾਂ ਨੂੰ ਟਿਕਣ ਨਹੀਂ ਦਿੱਤਾ। ਇੰਗਲੈਂਡ ਦੇ ਖਿਡਾਰੀ ਸਿਰਫ 25.2 ਓਵਰ ਹੀ ਖੇਡ ਸਕੇ ਤੇ ਇਹ ਇੰਗਲੈਂਡ ਟੀਮ ਦਾ ਭਾਰਤ ਖਿਲਾਫ਼ ਹੁਣ ਤਕ ਦਾ ਸਭ ਤੋਂ ਘੱਟ ਸਕੋਰ ਹੈ। ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਸਰਵੋਤਮ ਗੇਂਦਬਾਜ਼ੀ ਕਰਦਿਆਂ 6 ਵਿਕਟਾਂ ਹਾਸਲ ਕੀਤੀਆਂ। ਇਸ ਤੋਂ ਪਹਿਲਾਂ ਅਸ਼ੀਸ਼ ਨੇਹਰਾ ਨੇ ਸਾਲ 2003 ਦੇ ਵਿਸ਼ਵ ਕੱਪ ਵਿਚ ਇੰਗਲੈਂਡ ਖ਼ਿਲਾਫ਼ 23 ਦੌੜਾਂ ਦੇ ਕੇ 6 ਵਿਕਟਾਂ ਹਾਸਲ ਕੀਤੀਆਂ ਸਨ ਪਰ ਅੱਜ ਜਸਪ੍ਰੀਤ ਬੁਮਰਾਹ ਨੇ ਇਹ ਰਿਕਾਰਡ ਤੋੜ ਦਿੱਤਾ ਹੈ।