ਇਸਲਾਮਾਬਾਦ, 28 ਮਾਰਚ

ਪਾਕਿਸਤਾਨ ਦੇ ਖੈਬਰ ਪਖਤੂਨਖ਼ਵਾ ਸੂਬੇ ’ਚ ਅੱਜ ਇੱਕ ਵੈਨ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ 10 ਜਣਿਆਂ ਦੀ ਮੌਤ ਹੋ ਗਈ ਤੇ 16 ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਇਹ ਜਾਣਕਾਰੀ ਦਿੱਤੀ। ਮੀਡੀਆ ਰਿਪੋਰਟਾਂ ਵਿੱਚ ਪੁਲੀਸ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਜ਼ਖ਼ਮੀਆਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਦੀਰ ਕੋਹਿਸਤਾਨ ਦੇ ਜ਼ਿਲ੍ਹਾ ਹਸਪਤਾਲ ਲਿਜਾਇਆ ਗਿਆ ਹੈ। ਇਹ ਵੈਨ ਮਰਦਾਨ ਤੋਂ ਕਾਲਾਕੋਟ ਵੱਲ ਜਾ ਰਹੀ ਸੀ। ਹਸਪਤਾਲ ਪ੍ਰਸ਼ਾਸਨ ਅਨੁਸਾਰ ਮ੍ਰਿਤਕਾਂ ’ਚ ਤਿੰਨ ਮਹਿਲਾਵਾਂ ਅਤੇ ਦੋ ਬੱਚੇ ਵੀ ਸ਼ਾਮਲ ਹਨ। ਇਸ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਮਹਿਮੂਦ ਖਾਨ ਨੇ ਹਸਪਤਾਲ ਦੇ ਪ੍ਰਬੰਧਕਾਂ ਨੂੰ ਸੜਕ ਹਾਦਸੇ ਦੇ ਜ਼ਖਮੀਆਂ ਨੂੰ ਬਿਹਤਰ ਇਲਾਜ ਦੇਣ ਦੇ ਨਿਰਦੇਸ਼ ਦਿੱਤੇ ਹਨ।