ਪੇਸ਼ਾਵਰ, 31 ਜੁਲਾਈ
ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖ਼ਤੂਨਖਵਾ ਸੂਬੇ ਦੀ ਪੁਲੀਸ ਨੇ ਅੱਜ ਕਿਹਾ ਹੈ ਕਿ ਸ਼ੁਰੂਆਤੀ ਤੋਂ ਪਤਾ ਲੱਗਿਆ ਹੈ ਕਿ ਪਾਬੰਦੀਸ਼ੁਦਾ ਅਤਿਵਾਦੀ ਸਮੂਹ ਇਸਲਾਮਿਕ ਸਟੇਟ (ਆਈਐੱਸ) ਦਾ ਕੱਟੜਪੰਥੀ ਇਸਲਾਮੀ ਪਾਰਟੀ ਦੇ ਸਿਆਸੀ ਸੰਮੇਲਨ ‘ਚ ਆਤਮਘਾਤੀ ਧਮਾਕੇ ਪਿੱਛੇ ਹੱਥ ਹੈ। ਇਸ ਧਮਾਕੇ ‘ਚ ਘੱਟੋ-ਘੱਟ 46 ਵਿਅਕਤੀਆਂ ਦੀ ਮੌਤ ਹੋ ਗਈ ਅਤੇ 100 ਤੋਂ ਵੱਧ ਜ਼ਖਮੀ ਹੋ ਗਏ। ਇਹ ਧਮਾਕਾ ਐਤਵਾਰ ਨੂੰ ਉਸ ਸਮੇਂ ਹੋਇਆ ਜਦੋਂ ਕੱਟੜਪੰਥੀ ਜਮੀਅਤ ਉਲੇਮਾ-ਏ-ਇਸਲਾਮ-ਫਜ਼ਲ (ਜੇਯੂਆਈ-ਐੱਫ) ਦੇ 400 ਤੋਂ ਵੱਧ ਮੈਂਬਰ ਖਾਰ ਸ਼ਹਿਰ ਵਿੱਚ ਮੀਟਿੰਗ ਲਈ ਇਕੱਠੇ ਹੋਏ ਸਨ।