ਇਸਲਾਮਾਬਾਦ, 11 ਮਾਰਚ
ਦੱਖਣੀ ਪਾਕਿਸਤਾਨ ਵਿੱਚ ਟਰੈਕਟਰ-ਟਰਾਲੀ ਨਹਿਰ ਵਿੱਚ ਡਿੱਗਣ ਕਾਰਨ 10 ਲੋਕਾਂ ਦੀ ਮੌਤ ਹੋ ਗਈ ਤੇ ਕਈ ਜਣੇ ਲਾਪਤਾ ਹਨ। ਪੁਲੀਸ ਨੇ ਅੱਜ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਨੂੰ ਪੰਜਾਬ ਦੇ ਡੇਰਾ ਗਾਜ਼ੀ ਖਾਨ ਜ਼ਿਲ੍ਹੇ ਵਿੱਚ ਵਾਪਰਿਆ। ਟਰਾਲੀ ਵਿੱਚ 46 ਵਿਅਕਤੀ ਸਵਾਰ ਸਨ ਜਿਨ੍ਹਾਂ ਵਿੱਚੋਂ 27 ਲੋਕਾਂ ਨੂੰ ਬਚਾਅ ਲਿਆ ਗਿਆ ਹੈ ਤੇ 10 ਲਾਸ਼ਾਂ ਬਰਾਮਦ ਹੋਈਆਂ ਹਨ।