ਇਸਲਾਮਾਬਾਦ, 9 ਅਗਸਤ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਬਿਾਜ਼ ਸ਼ਰੀਫ਼ ਅੱਜ ਰਾਸ਼ਟਰਪਤੀ ਆਰਿਫ਼ ਅਲਵੀ ਕੋਲ ਦੇਸ਼ ਵਿੱਚ ਅਗਲੀਆਂ ਆਮ ਚੋਣਾਂ ਲਈ ਰਾਹ ਪੱਧਰਾ ਕਰਨ ਲਈ ਨੈਸ਼ਨਲ ਅਸੈਂਬਲੀ ਨੂੰ ਭੰਗ ਕਰਨ ਦੀ ਰਸਮੀ ਸਿਫ਼ਾਰਸ਼ ਕਰਨਗੇ। ਸੰਸਦ ਦੇ ਹੇਠਲੇ ਸਦਨ ਦਾ ਪੰਜ ਸਾਲ ਦਾ ਕਾਰਜਕਾਲ 12 ਅਗਸਤ ਨੂੰ ਖਤਮ ਹੋ ਰਿਹਾ ਹੈ।