ਇਸਲਾਮਾਬਾਦ, 12 ਅਗਸਤ
ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ਼ ਅਲਵੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼ਹਬਿਾਜ਼ ਸ਼ਰੀਫ਼ ਅਤੇ ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਧਿਰ ਦੇ ਨੇਤਾ ਰਾਜਾ ਰਿਆਜ਼ ਨੂੰ ਕਾਰਜਕਾਰੀ ਪ੍ਰਧਾਨ ਮੰਤਰੀ ਦੀ ਨਿਯੁਕਤੀ ਲਈ ਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਅੱਜ ਤੱਕ ਦੀ ਮੋਹਲਤ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਦੋਵੇਂ ਨੇਤਾ ਇਸ ਅਹੁਦੇ ਲਈ ਅੱਜ ਹੀ ਕਿਸੇ ਆਗੂ ਦੇ ਨਾਂ ਦੀ ਚੋਣ ਕਰਨਗੇ। 9 ਅਗਸਤ ਨੂੰ ਨੈਸ਼ਨਲ ਅਸੈਂਬਲੀ ਭੰਗ ਹੋਣ ਤੋਂ ਬਾਅਦ ਸ਼ਰੀਫ ਅਤੇ ਰਿਆਜ਼ ਨੇ ਕਾਰਜਕਾਰੀ ਪ੍ਰਧਾਨ ਮੰਤਰੀ ਦੀ ਚੋਣ ਲਈ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਸੀ ਪਰ ਹਾਲੇ ਤੱਕ ਕਿਸੇ ਨਤੀਜੇ ’ਤੇ ਨਹੀਂ ਪੁੱਜੇ।