ਨਵੀਂ ਦਿੱਲੀ, ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੱਧੂ ਨੇ ਪਾਕਿਸਤਾਨ ਦੇ ਬਣਨ ਵਾਲੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਹਲਫ਼ਦਾਰੀ ਸਮਾਗਮ ਲਈ ਗੁਆਂਢੀ ਮੁਲਕ ਜਾਣ ਵਾਸਤੇ ਇਥੇ ਪਾਕਿਸਤਾਨੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਬਾਅਦ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਕੇਂਦਰ ਸਰਕਾਰ ਦੀ ਮਨਜ਼ੂਰੀ ਵੀ ਮੰਗੀ ਹੈ।













