ਫ਼ਤਹਿਗੜ੍ਹ ਸਾਹਿਬ, 20 ਸਤੰਬਰ

ਹਲਕਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਅਗਵਾਈ ਹੇਠ ਬਲਾਕ ਕਾਂਗਰਸ ਸਰਹਿੰਦ ਦੇ ਅਹੁਦੇਦਾਰਾਂ ਦੀ ਮਹੀਨਾਵਾਰ ਮੀਟਿੰਗ ਹੋਈ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਬਲਾਕ ਪ੍ਰਧਾਨ ਗੁਰਮੁਖ ਸਿੰਘ ਪੰਡਰਾਲੀ ਦੀ ਰਹਿਨੁਮਾਈ ਹੇਠ ਬਲਾਕ ਕਾਂਗਰਸ ਸਰਹਿੰਦ ਦੇ ਅਹੁਦੇਦਾਰਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਭਾਜਪਾ ਦੀ ਕੇਂਦਰ ਸਰਕਾਰ ਤੋਂ ਦੁਖੀ ਹੈ। ਸੂਬੇ ਦੀ ‘ਆਪ’ ਸਰਕਾਰ ਦੀ ਅਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਚਾਰੇ ਪਾਸੇ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ ਨੇ ਕਿਹਾ ਕਿ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਜਾਣੂ ਕਰਵਾਇਆ ਜਾਵੇਗਾ।

ਇਸ ਮੌਕੇ ਬਲਾਕ ਪ੍ਰਧਾਨ ਖੇੜਾ ਓਂਕਾਰ ਸਿੰਘ ਲਾਲ ਜੀ, ਜ਼ਿਲ੍ਹਾ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਬਾਗੜੀਆਂ, ਸਮਿਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਸੀਨੀਅਰ ਮੀਤ ਪ੍ਰਧਾਨ ਲਾਭ ਸਿੰਘ, ਸਰਪੰਚ ਸੁਖਵਿੰਦਰ ਸਿੰਘ ਕਾਲਾ, ਸਰਪੰਚ ਹਰਿੰਦਰ ਸਿੰਘ ਮੂਲੇਪੁਰ, ਸਰਪੰਚ ਅਮਰਿੰਦਰ ਸਿੰਘ ਲਾਲੀ, ਸਰਪੰਚ ਤੀਰਥ ਸਿੰਘ ਸੌਢਾ, ਸਰਪੰਚ ਅੰਬੂ ਰਾਮ ਆਦਿ ਹਾਜ਼ਰ ਸਨ।