ਪਟਿਆਲਾ, 11 ਨਵੰਬਰ

ਕੌਮੀ ਪੱਧਰ ਦੀਆਂ ਟਰੇਡ ਯੂਨੀਅਨਾਂ, ਐਸੋਸੀਏਸ਼ਨਾਂ, ਅਜ਼ਾਦ ਜਥੇਬੰਦੀਆਂ ਅਤੇ ਨੈਸ਼ਨਲ ਕੋਆਰਡੀਨੇਸ਼ਨ ਕਮੇਟੀ ਦੇ ਸੱਦੇ ’ਤੇ ਪੀਐੱਸਈਬੀ ਐਂਪਲਾਈਜ਼ ਜੁਆਇੰਟ ਫੋਰਮ ਵਿੱਚ ਸ਼ਾਮਲ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ਼ ਯੂਨੀਅਨ, ਪੀਐੱਸਈਬੀ ਐਂਪਲਾਈਜ਼ ਫੈਡਰੇਸ਼ਨ , ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ, ਵਰਕਰਜ਼ ਫੈਡਰੇਸ਼ਨ (ਇੰਟਕ), ਪੀਐੱਸਪੀਸੀਐੱਲ, ਪੀਐੱਸਟੀਸੀਐੱਲ, ਐਂਪਲਾਈਜ਼ ਫੈਡਰੇਸ਼ਨ (ਫਲਜੀਤ) ਅਤੇ ਥਰਮਲ ਐਂਪਲਾਈਜ਼ ਕੋਆਰਡੀਨੇਸ਼ਨ ਕਮੇਟੀ ਵੱਲੋਂ ਪਾਵਰ ਮੈਨੇਜਮੈਂਟ ਨੂੰ 26 ਨਵੰਬਰ ਦੀ ਇੱਕ ਰੋਜ਼ਾ ਹੜਤਾਲ ਦਾ ਨੋਟਿਸ ਦਿੱਤਾ ਗਿਆ।