ਮੋਗਾ,1 4 ਜੂਨ
ਥਾਣਾ ਬਾਘਾਪੁਰਾਣਾ ਅਧੀਨ ਪਿੰਡ ਰਾਜੇਆਣਾ ਵਿੱਚ ਅੱਜ ਦਿਨ ਦਿਹਾੜੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਇਕ ਕਿਸਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਕਿਸਾਨ ਖੇਤ ਵਿੱਚ ਪਰਵਾਸੀ ਮਜ਼ਦੂਰਾਂ ਤੋਂ ਝੋਨੇ ਦੀ ਲਵਾਈ ਦਾ ਕੰਮ ਕਰਵਾ ਰਿਹਾ ਸੀ। ਡੀਐੱਸਪੀ ਬਾਘਾਪੁਰਾਣਾ ਜਸਬਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਕਿਸਾਨ ਕੇਵਲ ਸਿੰਘ ਆਪਣੇ ਖੇਤ ਵਿੱਚ ਪਰਵਾਸੀ ਮਜ਼ਦੂਰਾਂ ਤੋਂ ਝੋਨਾ ਲਗਵਾ ਰਿਹਾ ਸੀ। ਇਸ ਦੌਰਾਨ ਇੱਕ ਮੋਟਰਸਾਈਕਲ ਉੱਤੇ ਦੋ ਨੌਜਵਾਨ ਉਥੇ ਆਏ । ਇਨ੍ਹਾਂ ਨੇ ਪਰਵਾਸੀ ਮਜ਼ਦੂਰਾਂ ਦੇ ਮੋਬਾਈਲ ਆਦਿ ਵਾਲਾ ਥੈਲਾ ਚੁੱਕ ਲਿਆ ਤੇ ਫ਼ਰਾਰ ਹੋ ਗਏ। ਜਦੋਂ ਕਿਸਾਨ ਕੇਵਲ ਸਿੰਘ ਨੂੰ ਪਤਾ ਲੱਗਾ ਤਾਂ ਉਸਨੇ ਮੋਟਰ ਸਾਈਕਲ ਉੱਤੇ ਨੌਜਵਾਨਾਂ ਦਾ ਪਿੱਛਾ ਕੀਤਾ ਤੇ ਉਨ੍ਹਾਂ ਨੂੰ ਅੱਗੇ ਜਾ ਕੇ ਰੋਕ ਲਿਆ। ਇਸ ਦੌਰਾਨ ਕਿਸਾਨ ਦੀ ਮੋਟਰਸਾਈਕਲ ਸਵਾਰਾਂ ਨਾਲ ਤਕਰਾਰ ਹੋ ਗਈ ਤੇ ਇਕ ਨੌਜਵਾਨ ਨੇ ਕਿਸਾਨ ਕੇਵਲ ਸਿੰਘ ਨੂੰ ਗੋਲੀ ਮਾਰ ਦਿੱਤੀ। ਕਿਸਾਨ ਦੀ ਥਾਏਂ ਮੌਤ ਹੋ ਗਈ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।