ਬੇਲਾਗਾਵੀ (ਕਰਨਾਟਕ), 23 ਅਕਤੂਬਰ
ਬਲੈਕ ਫੰਗਸ ਕਾਰਨ ਪਤਨੀ ਦੀ ਮੌਤ ਤੋਂ ਦੁਖੀ ਹੋ ਕੇ ਹੁਕੇਰੀ ਤਾਲੁਕ ਦੇ ਅਧੀਨ ਪਿੰਡ ਵਿੱਚ ਪਤੀ ਨੇ ਆਪਣੇ ਚਾਰ ਬੱਚਿਆਂ ਸਣੇ ਖ਼ੁਦਕੁਸ਼ੀ ਕਰ ਲਈ। ਪੁਲੀਸ ਮੁਤਾਬਕ ਗੋਪਾਲ ਹਦੀਮਾਨੀ (46) ਨੇ ਆਪਣੇ ਚਾਰ ਬੱਚਿਆਂ ਸੋਮਿਆ (19), ਸ਼ਵੇਤਾ (16), ਸਾਕਸ਼ੀ (11) ਅਤੇ ਸ੍ਰੀਜਨ ਹਾਦੀਮਾਨੀ (8) ਦੇ ਨਾਲ ਸ਼ੁੱਕਰਵਾਰ ਰਾਤ ਜ਼ਹਿਰ ਖਾ ਲਿਆ। ਅੱਜ ਸਵੇਰੇ ਜਦੋਂ ਪਰਿਵਾਰ ਵਿੱਚੋਂ ਕੋਈ ਵੀ ਬਾਹਰ ਨਾ ਨਿਕਲਿਆ ਤਾਂ ਗੁਆਂਢੀਆਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਪੁਲੀਸ ਨੂੰ ਸੂਚਿਤ ਕੀਤਾ। ਰਿਸ਼ਤੇਦਾਰਾਂ ਨੇ ਕਿਹਾ ਕਿ ਜੁਲਾਈ ਵਿੱਚ ਗੋਪਾਲ ਦੀ ਪਤਨੀ ਦੀ ਬਲੈ ਫੰਗਸ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪਰਿਵਾਰ ਟੁੱਟ ਗਿਆ ਸੀ। ਉਹ ਅਤੇ ਉਸ ਦੇ ਬੱਚੇ ਅਕਸਰ ਸਾਨੂੰ ਦੱਸਦੇ ਸਨ ਕਿ ਉਹ ਜ਼ਿੰਦਗੀ ਤੋਂ ਤੰਗ ਆ ਚੁੱਕੇ ਹਨ।