ਲੁਧਿਆਣਾ ਦੇ ਪਿੰਡ ਪਾਇਲ ਦਾ ਰਹਿਣ ਵਾਲਾ ਜੁੱਤੀਆਂ ਦਾ ਵਪਾਰੀ ਹਨੀ ਸੇਠੀ ਜੋ ਸੋਸ਼ਲ ਮੀਡੀਆ ਤੇ ਅਕਸਰ ਹੀ ਚਰਚਾ ਦੇ ਵਿੱਚ ਰਹਿੰਦਾ ਹੈ। ਬੀਤੇ ਮਹੀਨੇ ਹਨੀ ਸੇਠੀ ਦਾ ਇਕ ਮਾਮਲਾ ਕਾਫੀ ਭਖਿਆ ਸੀ, ਜਿਸ ’ਚ ਕੁੜੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸੀ। ਉਸੇ ਮਾਮਲੇ ਵਿਚ ਪੁਲਿਸ ਵਲੋਂ ਦੇਰ ਰਾਤ ਹਨੀ ਸੇਠੀ ਨੂੰ ਹਿਰਾਸਤ ਵਿਚ ਲੈ ਲਿਆ। ਇਸ ਦੀ ਪੁਸ਼ਟੀ ਕਰਦਿਆਂ ਥਾਣਾ ਦੁੱਗਰੀ ਦੇ ਐਸ.ਐਚ.ਓ. ਹਮਰਾਜ ਸਿੰਘ ਚੀਮਾ ਨੇ ਦੱਸਿਆ ਕਿ ਪੁਲਿਸ ਉਸ ਪਾਸੋਂ ਪੁੱਛ ਪੜਤਾਲ ਕਰ ਰਹੀ ਹੈ। ਆਪਣੀਆਂ ਵੱਖ- ਵੱਖ ਕਾਰਵਾਈਆਂ ਕਾਰਨ ਹਮੇਸ਼ਾ ਸੋਸ਼ਲ ਮੀਡੀਆ ‘ਤੇ ਚਰਚਾ ਵਿਚ ਰਹਿਣ ਵਾਲੇ ਇੰਦਰਪ੍ਰੀਤ ਸਿੰਘ ਉਰਫ਼ ਹਨੀ ਸੇਠੀ ਵਾਸੀ ਪਾਇਲ ਖ਼ਿਲਾਫ਼ ਪੁਲਿਸ ਨੇ ਕੁੱਝ ਸਮਾਂ ਪਹਿਲਾਂ ਸ਼ਹੀਦ ਭਗਤ ਸਿੰਘ ਨਗਰ ਦੀ ਰਹਿਣ ਵਾਲੀ ਇਕ ਲੜਕੀ ਦੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ ਸੀ।
ਪੁਲਿਸ ਵਲੋਂ ਪਿਛਲੇ ਕੁੱਝ ਦਿਨਾਂ ਤੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ਵਿਚ ਉਕਤ ਕੁੜੀ ਨੇ ਹਨੀ ਸੇਠੀ ਅਤੇ ਉਸਦੇ ਇਕ ਸਾਥੀ ਅਵੀ ਸਿੱਧੂ ‘ਤੇ ਉਸ ਨੂੰ ਬਲੈਕਮੇਲ ਕਰਨ ਅਤੇ ਉਸ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਇਤਰਾਜ਼ਯੋਗ ਟਿੱਪਣੀਆਂ ਕਰਨ ਦਾ ਦੋਸ਼ ਲਗਾਇਆ ਸੀ। ਪੁਲਿਸ ਵਲੋਂ ਹਨੀ ਸੇਠੀ ਦੇ ਗੈਂਗਸਟਰਾਂ ਨਾਲ ਵੀ ਸਬੰਧ ਹੋਣ ਦੀ ਜਾਂਚ ਕੀਤੀ ਜਾ ਰਹੀ ਹੈ।
ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਸੀ ਲੁਧਿਆਣਾ ਦੇ ਥਾਣਾ ਦੁਗਰੀ ਵਿੱਚ ਇਹ ਮਾਮਲਾ ਦਰਜ ਸੀ ਅਤੇ ਅੱਜ ਲੁਧਿਆਣਾ ਪੁਲਿਸ ਨੇ ਹਨੀ ਸੇਠੀ ਨੂੰ ਗ੍ਰਿਫਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਲੁਧਿਆਣਾ ਪੁਲਿਸ ਨੇ ਹਨੀ ਸੇਠੀ ਨੂੰ ਅਦਾਲਤ ਦੇ ਵਿੱਚ ਪੇਸ਼ ਕੀਤਾ।