ਬਠਿੰਡਾ, 17 ਜੂਨ
ਅੱਜ ਸਵੇਰੇ ਬਠਿੰਡਾ ਪੁਲੀਸ ਨੇ ਡੀਐੱਸਪੀ ਕੈਂਟ ਦੀ ਅਗਵਾਈ ਹੇਠ ਯੂਨਾਈਟਿਡ ਅਕਾਲੀ ਦਲ ਦੇ ਚੇਅਰਮੈਨ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਘਰ ਤੋਂ ਗ੍ਰਿਫਤਾਰ ਕਰ ਲਿਆ ਗਿਆ। ਇਸ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਯਾਦਵਿੰਦਰ ਸਿੰਘ ਬਰਾੜ ਨੇ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਅਤੇ ਸਰਕਾਰ ਵੱਲੋਂ ਭਲਕੇ 18 ਜੂਨ ਗੁਰਦਾਸਪੁਰ ਵਿਖੇ ਆ ਰਹੇ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੇ ਨੇੜੇ ਕੌਮੀ ਇਨਸਾਫ ਮੋਰਚੇ ਵੱਲੋਂ ਰੱਖੀ ਰੈਲੀ ਨੂੰ ਰੋਕਣ ਲਈ ਸਿੱਖ ਸੰਗਤਾਂ ਨੂੰ ਜਬਰੀ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ।