ਦੇਹਰਾਦੂਨ, 23 ਮਾਰਚ

ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਉਤਰਾਖੰਡ ਨੇ ਅੱਜ ਇਥੇ ਰਾਜ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਕੇਂਦਰੀ ਮੰਤਰੀ ਅਤੇ ਰਾਜਾਂ ਦੇ ਮੁੱਖ ਮੰਤਰੀ ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਸਨ। ਰਾਜਪਾਲ ਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਦੇਹਰਾਦੂਨ ਦੇ ਪਰੇਡ ਗਰਾਊਂਡ ਵਿੱਚ ਸ਼ਾਨਦਾਰ ਸਹੁੰ ਚੁੱਕ ਸਮਾਗਮ ਵਿੱਚ ਸ੍ਰੀ ਧਾਮੀ ਨੂੰ ਅਹੁਦੇ ਅਤੇ ਸਰਕਾਰੀ ਭੇਤ ਗੁਪਤ ਰੱਖਣ ਦੀ ਸਹੁੰ ਚੁਕਾਈ।