ਚੰਡੀਗੜ੍ਹ, 3 ਫਰਵਰੀ

ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਐੱਚਐੱਸ ਹੰਸਪਾਲ ਅੱਜ ‘ਆਪ’ ਵਿੱਚ ਸ਼ਾਮਲ ਹੋ ਗਏ। ਉਹ ਸਾਹਨੇਵਾਲ ਤੋਂ ਆਪਣੇ ਪੁੱਤ ਲਈ ਟਿਕਟ ਮੰਗ ਰਹੇ ਸਨ। ਸ੍ਰੀ ਹੰਸਪਾਲ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਦੀ ਮੌਜੂਦਗੀ ‘ਚ ‘ਆਪ’ ‘ਚ ਸ਼ਾਮਲ ਹੋਏ।