ਨਵੀਂ ਦਿੱਲੀ, 17 ਦਸੰਬਰ

ਸੁਪਰੀਮ ਕੋਰਟ ਨੇ ਪੈਗਾਸਸ ਜਾਸੂਸੀ ਦੇ ਦੋਸ਼ਾਂ ਦੀ ਪੱਛਮੀ ਬੰਗਾਲ ਸਰਕਾਰ ਵੱਲੋਂ ਸੇਵਾਮੁਕਤ ਜਸਟਿਸ ਐੱਮਬੀ ਲੋਕੁਰ ਦੀ ਅਗਵਾਈ ਵਾਲੇ ਕਮਿਸ਼ਨ ਨੂੰ ਜਾਂਚ ਕਰਨ ਤੋਂ ਰੋਕ ਦਿੱਤਾ ਹੈ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਸੂਰਿਆ ਕਾਂਤ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਉਸ ਪਟੀਸ਼ਨ ਦਾ ਨੋਟਿਸ ਲਿਆ ਜਿਸ ਵਿੱਚ ਕਿਹਾ ਗਿਆ ਸੀ ਕਿ ਪੱਛਮੀ ਬੰਗਾਲ ਸਰਕਾਰ ਵੱਲੋਂ ਭਰੋਸਾ ਦੇਣ ਦੇ ਬਾਵਜੂਦ ਕਮਿਸ਼ਨ ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ। ਸੂਬਾ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਲੋਕੁਰ ਕਮੇਟੀ ਜਾਂਚ ‘ਤੇ ਅੱਗੇ ਦੀ ਕਾਰਵਾਈ ਨਹੀਂ ਕਰੇਗੀ।