ਨਿਊ ਯਾਰਕ, 29 ਜਨਵਰੀ

ਦਿ ਨਿਊ ਯਾਰਕ ਟਾਈਮਜ਼ ਦੀ ਰਿਪੋਰਟ ਮੁਤਾਬਕ ਜੁਲਾਈ 2017 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਜ਼ਰਾਈਲ ਯਾਤਰਾ ਤੋਂ ਬਾਅਦ ਤੱਤਕਾਲੀ ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਮਿਨ ਨੇਤਨਯਾਹੂ ਨੇ ਭਾਰਤ ਦੀ ਸਰਕਾਰੀ ਯਾਤਰਾ ਕੀਤੀ। ਜੂਨ 2019 ਵਿੱਚ ਭਾਰਤ ਨੇ ਸੰਯੁਕਤ ਰਾਸ਼ਟਰ ਦੀ ਆਰਥਿਕ ਤੇ ਸਮਾਜਿਕ ਕੌਂਸਲ ਵਿੱਚ ਇਜ਼ਰਾਈਲ ਦਾ ਸਮਰਥਨ ਕੀਤਾ ਤਾਂ ਜੋ ਫਲਸਤੀਨੀ ਮਨੁੱਖੀ ਅਧਿਕਾਰ ਸੰਗਠਨ ਨਿਗਰਾਨ ਦਾ ਦਰਜਾ ਨਾ ਮਿਲ ਸਕੇ। ਇਹ ਫਲਸਤੀਨ ਲਈ ਪਹਿਲਾ ਮੌਕਾ ਸੀ।