ਲਹਿਰਾਗਾਗਾ, 10 ਨਵੰਬਰ
ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਲਹਿਰਾਗਾਗਾ ਵੱਲੋ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਹਿਲ ਖੁਰਦ ਰਿਲਾਇੰਸ ਪੰਪ ਦਾ ਘਿਰਾਉ 41ਵੇਂ ਦਿਨ ਵੀ ਜਾਰੀ ਰਿਹਾ। ਔਰਤਾਂ ਅਤੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ, ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸ਼ੋਰ, ਦਰਸ਼ਨ ਸਿੰਘ ਕੋਟੜਾ, ਬਹਾਦਰ ਸਿੰਘ ਭੁਟਾਲ, ਹਰਜੀਤ ਭੁਟਾਲ, ਬਹਾਲ ਸਿੰਘ ਢੀਂਡਸਾ, ਸੂਬਾ ਸਿੰਘ ਸੰਗਤਪੁਰਾ ਨੇ ਕਿਸਾਨਾਂ ਨੂੰ ਕਾਲੀ ਦੀਵਾਲੀ ਮਨਾਉਣ ਅਤੇ 26 ਨਵੰਬਰ ਨੂੰ ਦਿੱਲੀ ਜਾਣ ਲਈ ਪ੍ਰੇਰਿਤ ਕੀਤਾ।