ਚੰਡੀਗੜ੍ਹ, ਪੰਜਾਬ ਸਰਕਾਰ ਵਲੋਂ ਫੰਡ ਜਾਰੀ ਨਾ ਹੋਣ ਕਾਰਨ ਭੋਗਪੁਰ ਸ਼ੂਗਰ ਮਿੱਲ ਦੇ ਨਵੀਨੀਕਰਨ ਦਾ ਮਾਮਲਾ ਅਟਕ ਗਿਆ ਹੈ। ਕੇਂਦਰ ਸਰਕਾਰ ਦੇ ਸਹਿਕਾਰਤਾ ਵਿਭਾਗ ਨੇ ਇਸ ਮਿਲ ਦੇ ਨਵੀਨੀਕਰਨ ਲਈ ਇਸ ਸਾਲ 41 ਕਰੋੜ ਰੁਪਏ ਦਾ ਕਰਜ਼ਾ ਮਨਜ਼ੂਰ ਕੀਤਾ ਸੀ ਤੇ ਇਸ ਲਈ ਦਸ ਕਰੋੜ ਰੁਪਏ ਦੀ ਪਹਿਲੀ ਕਿਸ਼ਤ ਫਰਵਰੀ ਮਹੀਨੇ ਵਿਚ ਜਾਰੀ ਕਰ ਦਿੱਤੀ ਸੀ।
ਪ੍ਰਾਪਤ ਜਾਣਕਾਰੀ ਅੁਨਸਾਰ ਇਹ ਪੈਸਾ ਸੂਬੇ ਦੇ ਖਜ਼ਾਨੇ ਵਿੱਚ ਜਮਾਂ ਹੋ ਚੁੱਕਾ ਹੈ ਤੇ ਰਾਜ ਦੇ ਸਹਿਕਾਰਤਾ ਅਧਿਕਾਰੀ ਮਿੱਲ ਦੇ ਨਵੀਨੀਕਰਨ ਲਈ ਪੈਸਾ ਲੈਣ ਲਈ ਵਿੱਤ ਵਿਭਾਗ ਨਾਲ ਕਈ ਵਾਰ ਸੰਪਰਕ ਕਰ ਚੁੱਕੇ ਹਨ। ਸਹਿਕਾਰਤਾ ਵਿਭਾਗ ਨੂੰ ਕਿਹਾ ਗਿਆ ਕਿ ਬਜਟ ਪਾਸ ਕਰਨ ਤੋਂ ਬਾਅਦ ਇਹ ਪੈਸਾ ਜਾਰੀ ਕਰ ਦਿੱਤਾ ਜਾਵੇਗਾ ਪਰ ਹਾਲੇ ਤੱਕ ਕੋਈ ਪੈਸਾ ਜਾਰੀ ਨਹੀਂ ਕੀਤਾ ਗਿਆ। ਇਸ ਲਈ ਵਿਭਾਗ ਦੇ ਅਧਿਕਾਰੀ ਨਿਤ ਦਿਨ ਸੂਬੇ ਦੇ ਵਿੱਤ ਵਿਭਾਗ ਵਲ ਟਿਕ ਟਿਕੀ ਲਗਾ ਕੇ ਦੇਖ ਰਹੇ ਹਨ ।
ਇਸ ਸਬੰਧ ਵਿੱਚ ਵਿੱਤ ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਵਿਭਾਗ ਕੋਲ ਮਿੱਲ ਦੇ ਨਵੀਨੀਕਰਨ ਲਈ ਪੈਸਾ ਜਮ੍ਹਾਂ ਹੋ ਚੁੱਕਾ ਹੈ ਤੇ ਵਿਭਾਗ ਨੂੰ ਕਈ ਤਰ੍ਹਾਂ ਦੀਆਂ ਰਸਮੀ ਕਾਰਵਾਈਆਂ ਕਰਨੀਆਂ ਪੈਂਦੀਆਂ ਹਨ ਤੇ ਕਾਰਵਾਈਆਂ ਮੁਕੰਮਲ ਹੋਣ ਤੋਂ ਬਾਅਦ ਜਲਦੀ ਹੀ ਪੈਸਾ ਜਾਰੀ ਕਰ ਦਿੱਤਾ ਜਾਵੇਗਾ। ਇਸੇ ਮਹੀਨੇ ਪੈਸਾ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।