ਵੈਟੀਕਨ ਸਿਟੀ, 30 ਅਕਤੂਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਥੇ ਵੈਟੀਕਨ ਵਿੱਚ ਪੋਪ ਫਰਾਂਸਿਸ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਜੀ-20 ਸਿਖ਼ਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਇਟਲੀ ਗਏ ਹੋਏ ਹਨ। ਅੱਜ ਮੁਲਾਕਾਤ ਦੌਰਾਨ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਉਨ੍ਹਾਂ ਨਾਲ ਸਨ।ਇਸ ਦੌਰਾਨ ਉਨ੍ਹਾਂ ਨੇ ਕੋਵਿਡ, ਕੌਮਾਂਤਰੀ, ਸ਼ਾਂਤੀ ਅਤੇ ਸਥਿਰਤਾ ਸਣੇ ਕਈ ਮਸਲਿਆਂ ’ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਮੋਦੀ ਅਤੇ ਕੈਥੋਲਿਕ ਚਰਚ ਦੇ ਮੁਖੀ ਪੋਪ ਫਰਾਂਸਿਸ ਵਿਚਾਲੇ ਇਹ ਪਹਿਲੀ ਵਾਰ ਮੁਲਾਕਾਤ ਸੀ। ਸ੍ਰੀ ਮੋਦੀ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਨਾਲ ਫਰਾਂਸਿਸ ਨੇ ਸਾਲ 2013 ਵਿੱਚ ਪੋਪ ਬਣਨ ਤੋਂ ਬਾਅਦ ਮੁਲਾਕਾਤ ਕੀਤੀ। ਉਧਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਫਰਾਂਸਿਸ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਤੇ ਪੋਪ ਨੇ ਭਾਰਤ ਆਉਣ ਦਾ ਸੱਦਾ ਸਵਿਕਾਰ ਲਿਆ ਹੈ।