ਚੰਡੀਗੜ੍ਹ, 5 ਫਰਵਰੀ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਜੋ ਹਾਲ ਹੀ ਵਿੱਚ ਕੋਵਿਡ-19 ਤੋਂ ਠੀਕ ਹੋਏ ਹਨ, ਨੂੰ ਕੋਵਿਡ ਤੋਂ ਬਾਅਦ ਦੀ ਜਾਂਚ ਲਈ ਮੁਹਾਲੀ ਦੇ  ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ 94 ਸਾਲਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਦਿਲ, ਛਾਤੀ ਤੇ ਫੇਫੜਿਆਂ ਦੀ ਜਾਂਚ ਲਈ ਮੁਹਾਲੀ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਹਰਚਰਨ ਬੈਂਸ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਮੁਕਤਸਰ ਤੋਂ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਸਿਹਤ ਜਾਂਚ ਲਈ ਆਏ ਸਨ। ਬੈਂਸ ਨੇ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਨੂੰ ਦੋ-ਹਫ਼ਤਾਵਾਰੀ ਜਾਂ ਤਿੰਨ-ਹਫ਼ਤਾਵਾਰੀ ਚੈਕਅੱਪ ਦੀ ਸਲਾਹ ਦਿੱਤੀ ਗਈ ਸੀ ਅਤੇ ਉਹ ਇਸ ਸਮੇਂ-ਸਮੇਂ ‘ਤੇ ਨਿਯਮ ਨੂੰ ਕਾਇਮ ਰੱਖ ਰਹੇ ਹਨ।