ਲੁਧਿਆਣਾ, 20 ਜਨਵਰੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜੋ ਕਿ ਬੀਤੇ ਦਿਨ ਕਰੋਨਾ ਪੀੜਤ ਪਾਏ ਗਏ ਸਨ, ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਉਹ ਇਥੋਂ ਦੇ ਡੀਐੱਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਉਨ੍ਹਾਂ ਦਾ ਇਲਾਜ ਕਰ ਰਹੇ ਡਾ. ਵਿਸ਼ਵ ਮੋਹਨ ਨੇ ਦੱਸਿਆ ਕਿ ਸ੍ਰੀ ਬਾਦਲ ਦੀ ਤਬੀਅਤ ਵਿੱਚ ਸੁਧਾਰ ਹੋ ਰਿਹਾ ਹੈ ਅਤੇ ਵਡੇਰੀ ਉਮਰ ਕਾਰਨ ਉਨ੍ਹਾਂ ਨੂੰ ਕੁਝ ਹੋਰ ਸਮੇਂ ਲਈ ਡਾਕਟਰੀ ਨਿਗਰਾਨੀ ਹੇਠ ਰੱਖਿਆ ਜਾਵੇਗਾ। ਇਸੇ ਦੌਰਾਨ ਸੁਖਬੀਰ ਸਿੰਘ ਬਾਦਲ ਵੀਰਵਾਰ ਨੂੰ ਹਸਪਤਾਲ ਆਏ ਸਨ ਤੇ ਉਨ੍ਹਾਂ ਨੇ ਵੀਡੀਓ ਕਾਲ ਰਾਹੀਂ ਸ੍ਰੀ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ ਸੀ।