ਚੰਡੀਗੜ੍ਹ, 4 ਮਈ

ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੀ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅੱਜ ਪਿੰਡ ਬਾਦਲ ਵਿੱਚ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਹੋਇਆ। ਸਮਾਗਮ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਸਪੀਕਰ ਓਮ ਬਿਰਲਾ, ਰਾਕੇਸ਼ ਟਿਕੈਤ, ਓਮ ਪ੍ਰਕਾਸ਼ ਚੌਟਾਲਾ ਤੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਸਣੇ ਹੋਰ ਕਈ ਹਸਤੀਆਂ ਪੁੱਜੀਆਂ। ਇਨ੍ਹਾਂ ਤੋਂ ਇਲਾਵਾ ਹਜ਼ਾਰਾਂ ਲੋਕਾਂ ਨੇ ਆਪਣੇ ਮਹਿਬੂਬ ਨੇਤਾਂ ਸ਼ਰਧਾਂਜਲੀ ਦਿੱਤੀ।