ਲੁਧਿਆਣਾ, 24 ਜਨਵਰੀ
ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅੱਜ ਡੀਐੱਮਸੀ ਹਸਪਤਾਲ ਤੋਂ ਛੁੱਟੀ ਮਿਲ ਗਈ। ਹੁਣ ਉਹ ਘਰ ਵਿੱਚ ਹੀ ਕੁਝ ਦਿਨ ਇਕਾਂਤਵਾਸ ਰਹਿਣਗੇ। ਸਾਬਕਾ ਮੁੱਖ ਮੰਤਰੀ ਦਾ ਇਲਾਜ ਕਰਨ ਵਾਲੇ ਡਾ. ਬਿਸ਼ਵ ਮੋਹਨ ਨੇ ਦੱਸਿਆ ਕਿ ਹੁਣ ਸ੍ਰੀ ਬਾਦਲ ਦੀ ਹਾਲਤ ’ਚ ਸੁਧਾਰ ਸੀ। ਇਸ ਕਰਕੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਵਿੱਚ ਓਮੀਕਰੋਨ ਦੇ ਸ਼ੁਰੂਆਤੀ ਲੱਛਣ ਵੀ ਮਿਲੇ ਸਨ, ਜਿਨ੍ਹਾਂ ਦੀ ਰਿਪੋਰਟ ਟੈਸਟ ਲਈ ਭੇਜੀ ਹੋਈ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਬਾਦਲ ਨੂੰ 19 ਜਨਵਰੀ ਨੂੰ ਡੀਐੱਮਸੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਬੁਖਾਰ, ਖੰਘ ਤੇ ਜ਼ੁਕਾਮ ਸੀ।