ਚੰਡੀਗੜ੍ਹ, 26 ਅਗਸਤ
ਪੰਜਾਬ ਵਿਧਾਨ ਸਭਾ ਦੇ 28 ਅਗਸਤ ਨੂੰ ਹੋ ਰਹੇ ਸੈਸ਼ਨ ਤੋਂ ਪਹਿਲਾਂ ਰਾਜ ਦੇ ਤਿੰਨ ਹੋਰ ਵਿਧਾਇਕਾਂ ਨੂੰ ਕਰੋਨਾ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿੱਚ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ, ਅਕਾਲੀ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਤੇ ਆਮ ਆਦਮੀ ਪਾਰਟੀ ਦੇ ਮਨਜੀਤ ਸਿੰਘ ਬਿਲਾਸਪੁਰ ਸ਼ਾਮਲ ਹਨ।