ਨਵੀਂ ਦਿੱਲੀ, 5 ਨਵੰਬਰ

ਕੇਂਦਰ ਸਰਕਾਰ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ਤਹਿਤ ਮੁਫ਼ਤ ਰਾਸ਼ਨ ਦੀ ਵੰਡ ਨੂੰ ਨਵੰਬਰ ਤੋਂ ਬਾਅਦ ਨਹੀਂ ਵਧਾਏਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ ਸਕੱਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ ਤਹਿਤ ਮੁਫ਼ਤ ਰਾਸ਼ਨ ਦੀ ਵੰਡ ਨੂੰ ਨਵੰਬਰ ਤੋਂ ਬਾਅਦ ਵਧਾਉਣ ਦਾ ਕੋਈ ਪ੍ਰਸਤਾਵ ਨਹੀਂ ਹੈ।