ਚੰਡੀਗੜ੍ਹ, ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਚੰਡੀਗੜ੍ਹ ਦਾ ਰੁਤਬਾ ਬਹਾਲ ਰੱਖਿਆ ਜਾਵੇ, ਜਿਸ ਲਈ ਉਹ ਖੁਦ ਦਖ਼ਲ ਦੇਣ। ਇਸ ਸਬੰਧੀ ਪ੍ਰਧਾਨ ਮੰਤਰੀ ਨੂੰ ਇੱਕ ਚਿੱਠੀ ਸੌਂਪੀ, ਜਿਸ ਵਿਚ ਡੀਐਸਪੀ ਦੇ ਅਹੁਦੇ ਨੂੰ ਯੂਟੀ ਕੇਡਰ ਵਿਚ ਸ਼ਾਮਲ ਕੀਤੇ ਜਾਣ ਦੇ ਮੁੱਦੇ ਨੂੰ ਵਿਸ਼ੇਸ਼ ਤੌਰ ’ਤੇ ਉੁਠਾਇਆ ਗਿਆ ਅਤੇ ਇਹ ਫੈਸਲਾ ਰੁਕਵਾਉਣ ਲਈ ਬੇਨਤੀ ਕੀਤੀ ਗਈ। ਪਾਰਟੀ ਨੇ ਚੰਡੀਗੜ੍ਹ ਵਿਚ ਅਧਿਕਾਰੀਆਂ ਅਤੇ ਸਟਾਫ ਦੀ ਨਿਯੁਕਤੀ ਸਬੰਧੀ ਪਹਿਲਾਂ ਲਏ ਗਏ ਫੈਸਲਿਆਂ ਅਤੇ ਵਚਨਬੱਧਤਾਵਾਂ ਦੀ ਉਲੰਘਣਾ ਕਰਨ ਵਾਲੀਆਂ ਸਾਰੀਆਂ ਕਾਰਵਾਈਆਂ ਨੂੰ ਤੁਰੰਤ ਰੋਕਣ ਦੀ ਮੰਗ ਕੀਤੀ। ਪ੍ਰਧਾਨ ਮੰਤਰੀ ਨੇ ਬੀਬੀ ਬਾਦਲ ਨੂੰ ਭਰੋਸਾ ਦਿਵਾਇਆ ਕਿ ਇਸ ਸਬੰਧ ਵਿਚ ਜਲਦੀ ਹੀ ਲੋੜੀਂਦੇ ਕਦਮ ਚੁੱਕੇ ਜਾਣਗੇ।