ਨਵੀਂ ਦਿੱਲੀ, 24 ਨਵੰਬਰ

ਮੇਘਾਲਿਆ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਤਿੰਨ ਖੇਤੀ ਕਾਨੂੰਨ ਵਾਪਸ ਲੈਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਹੁਣ ਕਿਸਾਨ ਅੰਦਲਨ ਖਤਮ ਕਰਵਾਉਣ ਲਈ ਘੱਟੋ ਘੱਟ ਸਮਰਥਨ ਮੁੱਲ ਦੀ ਮੰਗ ਵੀ ਮੰਨ ਲੈਣ। ਉਨਾਂ ਕਿਹਾ ਕਿ ਮੋਦੀ ਜੀ ਨੇ ਖੇਤੀ ਕਾਨੂੰਨ ਵਾਪਸ ਲੈ ਕੇ ਬਹੁਤ ਵਧੀਆ ਕੰਮ ਕੀਤਾ ਹੈ, ਉਹ ਹੁਣ ਐਮਐਸਪੀ ਦੀ ਮੰਗ ਮੰਨ ਲੈਣ ਤੇ ਇਕ ਕਮੇਟੀ ਬਣਾ ਦੇਣ ਜਿਸ ਨਾਲ ਸਾਰਾ ਮਸਲਾ ਹੱਲ ਹੋ ਜਾਵੇਗਾ ਤੇ ਕਿਸਾਨ ਅੰਦੋਲਨ ਖਤਮ ਹੋ ਜਾਵੇਗਾ।