ਅਹਿਮਦਾਬਾਦ, 29 ਦਸੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਡੇ ਭਰਾ ਸੋਮਭਾਈ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਮਾਂ ਹੀਰਾਬੇਨ ਦੀ ਹਾਲਤ ‘ਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਨੇ ਸਵੇਰੇ ਤਰਲ ਖੁਰਾਕ ਵੀ ਲਈ ਤੇ ਉਹ ਹੱਥ ਪੈਰ ਵੀ ਹਿਲਾ ਰਹੇ ਹਨ। ਹੀਰਾਬੇਨ (99) ਨੂੰ ਸਿਹਤ ਸਬੰਧੀ ਕੁਝ ਸਮੱਸਿਆਵਾਂ ਕਾਰਨ ਬੁੱਧਵਾਰ ਸਵੇਰੇ ‘ਯੂਐੱਨ ਮਹਿਤਾ ਇੰਸਟੀਚਿਊਟ ਆਫ ਕਾਰਡੀਓਲੋਜੀ ਐਂਡ ਰਿਸਰਚ ਸੈਂਟਰ’ ‘ਚ ਦਾਖਲ ਕਰਵਾਇਆ ਗਿਆ ਸੀ।