ਕੋਲਕਾਤਾ, 23 ਮਈ

ਦਿੱਲੀ ਵਿੱਚ ਸੇਵਾਵਾਂ ਦੇ ਨਿਯੰਤਰਣ ਬਾਰੇ ਕੇਂਦਰ ਦੇ ਆਰਡੀਨੈਂਸ ਵਿਰੁੱਧ ਆਪਣੀ ਲੜਾਈ ਲਈ ਸਮਰਥਨ ਪ੍ਰਾਪਤ ਕਰਨ ਲਈ ਦੇਸ਼ ਵਿਆਪੀ ਦੌਰੇ ਦੇ ਹਿੱਸੇ ਵਜੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੋਲਕਾਤਾ ਵਿੱਚ ਪੱਛਮੀ ਬੰਗਾਲ ਦੀ ਆਪਣੀ ਹਮਰੁਤਬਾ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ‘ਆਪ’ ਆਗੂ ਰਾਘਵ ਚੱਢਾ ਅਤੇ ਆਤਿਸ਼ੀ ਵੀ ਸਨ। ਇਸ ਮੌਕੇ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਕੇਜਰੀਵਾਲ ਦੀ ਇਸ ਲੜਾਈ ਵਿੱਚ ਉਨ੍ਹਾਂ ਦੇ ਨਾਲ ਹਨ।