ਨਵੀਂ ਦਿੱਲੀ, 29 ਅਪਰੈਲ
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਭਾਰਤੀ ਕੁਸ਼ਤੀ ਮਹਾਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਲਈ ਧਰਨੇ ’ਤੇ ਬੈਠੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਸਮਰਥਨ ਜ਼ਾਹਰ ਕਰਦੇ ਹੋਏ ਦੋਸ਼ ਲਾਇਆ ਕਿ ਕੇਂਦਰ ਸਰਕਾਰ ਤਾਕਤਵਰ ਤੇ ਮਾਫੀਆ ਅੱਗੇ ਗੋਡੇ ਟੇਕ ਗਈ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸਰਕਾਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਬਚਾਅ ਰਹੀ ਹੈ। ਕਾਂਗਰਸ ਜਨਰਲ ਸਕੱਤਰ ਨੇ ਕਿਹਾ ਕਿ ਬ੍ਰਿਜ ਭੂਸ਼ਨ ਪਹਿਲਾਂ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਜਾਣਾ ਚਾਹੀਦਾ ਹੈ। ਪ੍ਰਿਯੰਕਾ ਕਰਨਾਟਕ ’ਚ ਚੋਣ ਪ੍ਰਚਾਰ ਕਰਨ ਤੋਂ ਪਹਿਲਾਂ ਕੁੱਝ ਸਮੇਂ ਲਈ ਪ੍ਰਦਰਸ਼ਨਕਾਰੀ ਭਲਵਾਨਾਂ ਨੂੰ ਮਿਲੀ ਤੇ ਉਨ੍ਹਾਂ ਨਾਲ ਬੈਠ ਕੇ ਮਾਮਲੇ ’ਤੇ ਚਰਚਾ ਕੀਤੀ।