ਮੁੰਬਈ:ਬੌਲੀਵੁੱਡ ਅਦਾਕਾਰਾ ਪ੍ਰੀਤੀ ਜ਼ਿੰਟਾ ਨੇ ਅੱਜ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲੈ ਲਈ ਹੈ। ਉਸ ਨੇ ਇੰਸਟਾਗ੍ਰਾਮ ’ਤੇ ਇੱਕ ਤਸਵੀਰ ਸਾਂਝੀ ਕਰਿਦਆਂ ਇਹ ਜਾਣਕਾਰੀ ਦਿੱਤੀ ਅਤੇ ਹੋਰਨਾਂ ਨੂੰ ਵੀ ਕਰੋਨਾ ਰੋਕੂ ਟੀਕਾ ਲਗਵਾਉਣ ਦੀ ਅਪੀਲ ਕੀਤੀ। ਉਸ ਨੇ ਆਖਿਆ,‘‘ਮੈਂ ਕਰੋਨਾ ਰੋਕੂ ਟੀਕਾ ਲਗਵਾ ਲਿਆ ਹੈ। ਮੈਂ ਸਾਰਿਆਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਵਾਉਣ ਦੀ ਅਪੀਲ ਕਰਦੀ ਹਾਂ ਤਾਂ ਕਿ ਅਸੀਂ ਸਾਰੇ ਸੁਰੱਖਿਅਤ ਰਹੀਏ।’’ ਇਸੇ ਤਰ੍ਹਾਂ ਅਦਾਕਾਰ ਗੁਰਮੀਤ ਚੌਧਰੀ ਨੇ ਵੀ ਅੱਜ ਕਰੋਨਾ ਵੈਕਸੀਨ ਲਗਵਾਉਣ ਸਮੇਂ ਦੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਉਸ ਨੇ ਆਖਿਆ, ‘‘ਮੈਂ ਵੈਕਸੀਨ ਲਵਾ ਲਈ ਹੈ। ਟੀਕਾਕਰਨ ਸਿਰਫ ਤੁਹਾਡੇ ਲਈ ਹੀ ਨਹੀਂ ਬਲਕਿ ਤੁਹਾਡੇ ਆਲੇ-ਦੁਆਲੇ ਲਈ ਵੀ ਬਹੁਤ ਮਹੱਤਵਪੂਰਨ ਹੈ। ਇਸ ਕਰਕੇ ਕਿਸੇ ਤਰ੍ਹਾਂ ਦੇ ਵਿਚਾਰਾਂ ਅਤੇ ਖ਼ਬਰਾਂ ਦਾ ਇੰਤਜ਼ਾਰ ਨਾ ਕਰੋ। ਭਾਰਤ ਨੂੰ ਬਚਾਉਣ ਦਾ ਇਹ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ। ਮੇਰੀ ਬੇਨਤੀ ਹੈ ਕਿ ਕਿਰਪਾ ਕਰਕੇ ਆਪਣੇ ਨੇੜਲੇ ਹਸਪਤਾਲਾਂ ਜਾਂ ਸੈਂਟਰਾਂ ਵਿੱਚ ਵੈਕਸੀਨ ਲਈ ਰਜਿਸਟਰ ਕਰਵਾਓ। ਥੋੜ੍ਹਾ ਸਮਾਂ ਲੱਗ ਸਕਦਾ ਹੈ ਪਰ ਤੁਹਾਡੀ ਵਾਰੀ ਜ਼ਰੂਰ ਆਏਗੀ।’’