ਪੰਚਕੂਲਾ, ਇਥੇ ਪਿਛਲੇ ਸਾਲ 25 ਅਗਸਤ ਨੂੰ ਹੋਈ ਹਿੰਸਾ ਦੇ ਮਾਮਲੇ ਵਿੱਚ ਐਫਆਈਆਰ ਵਿੱਚੋਂ ਐਡੀਸ਼ਨਲ ਸੈਸ਼ਨ ਜੱਜ ਰਾਜਨ ਵਾਲੀਆ ਦੀ ਅਦਾਲਤ ਨੇ ਸਾਰੇ 19 ਮੁਲਜ਼ਮਾਂ ਤੋਂ ਦੇਸ਼ ਧਰੋਹ ਦੀ ਧਾਰਾ ਹਟਾ ਦਿੱਤੀ ਹੈ। ਹੁਣ ਮੁਲਜ਼ਮਾਂ ’ਤੇ ਬਾਕੀ ਧਾਰਾਵਾਂ ਤਹਿਤ ਕੇਸ ਚੱਲੇਗਾ। ਮਾਮਲੇ ਦੀ ਅਗਲੀ ਸੁਣਵਾਈ 6 ਅਗਸਤ ਨੂੰ ਹੋਵੇਗੀ। ਬਚਾਅ ਪੱਖ ਦੇ ਵਕੀਲ ਨੇ ਦੱਸਿਆ ਕਿ ਪਿਛਲੇ ਸਾਲ ਇਹ ਕੇਸ ਦਰਜ ਕੀਤਾ ਗਿਆ ਸੀ। ਬਚਾਅ ਪੱਖ ਵੱਲੋਂ ਰੱਖੀਆਂ ਦਲੀਲਾਂ ਤੋਂ ਬਾਅਦ ਅਦਾਲਤ ਨੇ ਧਾਰਾ 121, 121ਏ ਅਤੇ 124 ਨੂੰ ਹਟਾ ਦਿੱਤਾ ਹੈ। ਬਹਿਸ ਦੌਰਾਨ ਬਚਾਅ ਪੱਖ ਵੱਲੋਂ ਦਲੀਲ ਦਿੱਤੀ ਗਈ ਕਿ ਸਰਕਾਰ ਵੱਲੋਂ ਪੂਰੇ ਤੱਥ ਪੇਸ਼ ਨਹੀਂ ਕੀਤੇ ਗਏ। ਗੋਲੀ ਚਲਾਉਣ ਤੋਂ ਪਹਿਲਾਂ ਮਨਜ਼ੂਰੀ ਨਹੀਂ ਲਈ ਗਈ। ਦੇਸ਼ ਧਰੋਹ ਦੀ ਧਾਰਾ ਹਟਣਾ ਐਸਆਈਟੀ ਨੂੰ ਝਟਕਾ ਮੰਨਿਆ ਜਾ ਰਿਹਾ ਹੈ।